ਲੋਕ ਸਭਾ ਚੋਣਾਂ 2019: ਦੂਜੇ ਪੜਾਅ ਲਈ ਚੋਣ ਪ੍ਰਚਾਰ ਦਾ ਅੱਜ ਅੰਤਿਮ ਦਿਨ

ਲੋਕ ਸਭਾ ਚੋਣਾਂ ਦੇ ਦੂਜੇ ਗੇੜ੍ਹ ਲਈ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਜਾਵੇਗਾ।ਸਿਆਸੀ ਆਗੂਆਂ ਵੱਲੋਂ ਆਪਣੀ ਪਾਰਟੀ ਦੇ ਹੱਕ ‘ਚ ਕਰਨ ਲਈ ਵੋਟਰਾਂ ਨੂੰ ਲੁਭਾਉਣ ਦੀ ਅਣਥੱਕ ਕੋਸ਼ਿਸ ਕੀਤੀ ਜਾ ਰਹੀ ਹੈ।
ਵੀਰਵਾਰ ਨੂੰ ਹੋਣ ਵਾਲੇ ਦੂਜੇ ਗੇੜ੍ਹ ਦੇ ਮਤਦਾਨ ‘ਚ 13 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 97 ਚੋਣ ਹਲਕਿਆਂ ‘ਚ ਵੋਟਾਂ ਪੈਣਗੀਆਂ।