ਸੁਰੱਖਿਆ ਅਧਿਕਾਰੀਆਂ ਨੇ ਜ਼ੁਲਫੀ ਖੁਫ਼ੀਆ ਕੇਂਦਰ ‘ਚ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ: ਸਾਊਦੀ ਅਰਬ

ਸਾਊਦੀ ਅਰਬ ਨੇ ਐਤਵਾਰ ਨੂੰ ਕਿਹਾ ਹੈ ਕਿ ਸੁਰੱਖਿਆ ਅਧਿਕਾਰੀਆਂ ਨੇ ਜ਼ੁਲਫੀ ਸੂਬੇ ‘ਚ ਪੈਂਦੇ ਖੁਫ਼ੀਆ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਹਮਲੇ ਨੂੰ ਅਸਫਲ ਕਰ ਦਿੱਤਾ ਹੈ।
ਸੂਬਾ ਸੁਰੱਖਿਆ ਦੇ ਤਰਜਮਾਨ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਇੱਕ ਅੱਤਵਾਦੀ ਸਮੂਹ ਵੱਲੋਂ ਕੇਂਦਰ ਦੀ ਇਮਾਰਤ ‘ਤੇ ਹਮਲਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਮੌਜੂਦ ਸੁਰੱਖਿਆ ਅਧਿਕਾਰੀਆਂ ਨੇ ਦਹਿਸ਼ਤਗਰਦਾਂ ਦੇ ਮਨਸੂਬਿਆਂ ਨੂੰ ਮਿੱਟੀ ‘ਚ ਮਿਲਾ ਦਿੱਤਾ ਅਤੇ ਚਾਰੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।ਇਸ ਕਾਰਵਾਈ ਦੌਰਾਨ 3 ਸੁਰੱਖਿਆ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।ਮਾਰੇ ਗਏ ਦਹਿਸ਼ਤਗਰਦਾਂ ਦੀ ਪਛਾਣ ਕੀਤੀ ਜਾਣੀ ਬਾਕੀ ਹੈ।
ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਮੁਲਾਜ਼ਮ ਅਜੇ ਵੀ ਮੌਕੇ ਵਾਲੀ ਥਾਂ ‘ਤੇ ਤਲਾਸ਼ੀ ਕਰ ਰਹੇ ਹਨ ਤਾਂ ਜੋ ਅੱਤਵਾਦੀਆਂ ਤੋਂ ਬਰਾਮਦ ਅਸਲਾ ਬਾਰੂਦ ਨੂੰ ਸਹੀ ਠਿਕਾਣੇ ਲਗਾਇਆ ਜਾ ਸਕੇ।