ਆਈ.ਪੀ.ਐਲ. 2019: ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

ਆਈ.ਪੀ.ਐਲ. ਦੇ ਸੀਜ਼ਨ 12 ਦੇ ਬੀਤੀ ਰਾਤ ਖੇਡੇ ਗਏ ਮੈਚ ‘ਚ ਦਿੱਲੀ ਕੈਪਟੀਲਜ਼ ਨੇ ਰਾਜਸਥਾਨ ਰਾਇਲਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ।ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡੇ ਗਏ ਇਸ ਮੈਚ ‘ਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਰਾਜਸਥਾਨ ਨੇ ਨਿਰਧਾਰਿਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 191 ਦੌੜਾਂ ਬਣਾਈਆਂ।ਬਾਅਦ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਦੀ ਟੀਮ ਨੇ 4 ਗੇਂਦਾਂ ਬਾਕੀ ਰਹਿੰਦਿਆਂ ਹੀ 4 ਵਿਕਟਾਂ ਦੇ ਨੁਕਸਾਨ ‘ਤੇ ਮੈਚ ਆਪਣੇ ਨਾਂਅ ਕਰ ਲਿਆ।
ਰਿਸ਼ਭ ਪੰਤ ਨੇ 36 ਗੇਂਦਾਂ ‘ਤੇ 78 ਦੌੜਾਂ ਬਣਾ ਕੇ “ ਮੈਨ ਆਫ਼ ਦ ਮੈਚ” ਹੋਣ ਦਾ ਮਾਣ ਹਾਸਿਲ ਕੀਤਾ।
ਅੱਜ ਦੇ ਮੈਚ ‘ਚ ਸਨਰਾਇਜ਼ਰਸ ਹੈਦਰਾਬਾਦ ਅਤੇ ਚੇਨਈ ਸੁਪਰ ਕਿੰਗਜ਼ ਦੀਆਂ ਟੀਮਾਂ ਚੇਨਈ ਵਿਖੇ ਆਹਮੋ-ਸਾਹਮਣੇ ਹੋਣਗੀਆਂ।