ਲੀਬੀਆ ਛੱਡਣ ਵਾਲੇ ਭਾਰਤੀਆਂ ਦੀ ਮਦਦ ਲਈ 17 ਤਾਲਮੇਲ ਅਧਿਕਾਰੀ ਕੀਤੇ ਗਏ ਨਿਯੁਕਤ: ਸੁਸ਼ਮਾ ਸਵਰਾਜ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੀਤੇ ਦਿਨ ਕਿਹਾ ਕਿ ਲੀਬੀਆ ਛੱਡਣ ਵਾਲੇ ਭਾਰਤੀਆਂ ਦੀ ਮਦਦ ਲਈ 17 ਤਾਲਮੇਲਕਰਤਾ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
ਸ੍ਰੀਮਤੀ ਸਵਰਾਜ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤੀ ਸਫ਼ਾਰਤਖਾਨਾ ਉਨ੍ਹਾਂ ਮਾਮਲਿਆਂ ‘ਚ ਵੀਜ਼ਾ ਜਾਰੀ ਕਰਨ ‘ਚ ਮਦਦ ਕਰ ਰਿਹਾ ਹੈ, ਜਿੰਨਾਂ ‘ਚ ਵੀਜ਼ਾ ਮਿਆਦ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਹਵਾਈ ਸੇਵਾ ਜਾਰੀ ਹੈ ਅਤੇ ਭਾਰਤੀਆਂ ਨੂੰ ਇਸ ਦਾ ਲਾਭ ਚੁੱਕਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਨੇ ਲੀਬੀਆ ਦੇ ਤ੍ਰਿਪੋਲੀ ‘ਚੋਂ ਫੌਰੀ ਤੌਰ ‘ਤੇ ਬਾਹਰ ਨਿਕਲਣ ਦੀ ਅਪੀਲ ਕੀਤੀ ਸੀ, ਕਿਉਂਕਿ ਜੰਗੀ ਖੇਤਰ ‘ਚੋਂ ਬਾਅਦ ‘ਚ ਨਿਕਲਣਾ ਮੁਸ਼ਕਿਲ ਹੋ ਸਕਦਾ ਹੈ।