ਈਸਟਰ ਲੜੀਵਾਰ ਬੰਬ ਧਮਾਕਿਆਂ ਦੇ ਮੱਦੇਨਜ਼ਰ ਸ੍ਰੀਲੰਕਾ ਦੇ ਰੱਖਿਆ ਸਕੱਤਰ ਨੇ ਦਿੱਤਾ ਅਸਤੀਫਾ

ਸ੍ਰੀਲੰਕਾ ਦੇ ਰੱਖਿਆ ਸਕੱਤਰ ਨੇ ਬੀਤੇ ਐਤਵਾਰ ਨੂੰ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਾਮਕਿਆਂ ਦੀ ਜ਼ਿੰਮੇਵਾਰੀ ਲੈਂਦਿਆਂ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।ਦੇਸ਼ ‘ਚ ਇਸ ਘਟਨਾ ਦੇ  ਹਫ਼ਤੇ ਬਾਅਦ ਵੀ ਤਣਾਅ ਦੀ ਸਥਿਤੀ ਜਿਉਂ ਦੀ ਤਿਉਂ ਕਾਇਮ ਹੈ।
ਰੱਖਿਆ ਸਕੱਤਰ ਹੇਮਸੀਰੀ ਫਰਨਾਂਡੋ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਹੋਈ ਹੈ।ਪਰ ਉਨ੍ਹਾਂ ਨੇ ਆਪਣੀ ਅਗਵਾਈ ਹੇਠ ਕੁੱਝ ਸੁਰੱਖਿਆ ਸੰਸਥਾਵਾਂ ਵੱਲੋਂ ਹੋਈ ਲਾਪਰਵਾਹੀ ਦੀ ਜ਼ਿੰਮੇਵਾਰੀ ਲਈ ਹੈ।
ਦਰਅਸਲ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ ਕਿਉਂਕਿ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਵੀ ਸੁਰੱਖਿਆ ਏਜੰਸੀਆਂ ਅਜਿਹੀ ਘਟਨਾ ‘ਤੇ ਕਾਬੂ ਪਾਉਣ ‘ਚ ਅਸਫਲ ਰਹੀਆਂ ਹਨ।