ਲੋਕ ਸਭਾ ਚੋਣਾਂ 2019: ਚੌਥੇ ਪੜਾਅ ਲਈ ਚੋਣ ਪ੍ਰਚਾਰ ਸ਼ਿਖਰਾਂ ‘ਤੇ

ਲੋਕ ਸਭਾ ਚੋਣਾਂ ਦੇ ਚੌਥੇ ਗੇੜ੍ਹ ਲਈ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਅਤੇ ਸਟਾਰ ਪ੍ਰਚਾਰਕਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਅਣਥੱਕ ਯਤਨ ਕੀਤੇ ਜਾਂ ਰਹੇ ਹਨ।
ਚੌਥੇ ਪੜਾਅ ਤਹਿਤ 9 ਰਾਜਾਂ ਦੇ 71 ਚੋਣ ਹਲਕਿਆਂ ‘ਚ ਸੋਮਵਾਰ ਨੂੰ ਵੋਟਾਂ ਪੈਣਗੀਆਂ।
ਭਾਜਪਾ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨ ਵਾਰਾਣਸੀ ਵਿਖੇ ਇੱਕ ਵਿਸ਼ਾਲ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ।ਪੀਐਮ ਮੋਦੀ ਅੱਜ ਇੱਥੋਂ ਲੋਕ ਸਭਾ ਸੀਟ ਲਈ ਆਪਣੀ ਨਾਮਜ਼ਦਗੀ ਵੀ ਭਰਨਗੇ।
ਅਜ਼ਮੇਰ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ‘ਨਿਆਂ ਸਕੀਮ’ ਨੂੰ ਤਿਆਰ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨੇ ਪ੍ਰਮੁੱਖ ਅਰਥ ਸ਼ਾਸਤਰੀਆਂ ਨਾਲ ਵਿਚਾਰ ਕੀਤੀ ਹੈ।
ਉਨ੍ਹਾਂ ਨੇ ਭਾਜਪਾ ਨੂੰ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਨੋਟ ਬੰਦੀ ਅਤੇ ਜੀਐਸਟੀ ਨੇ ਗਰੀਬਾਂ ਅਤੇ ਛੋਟੇ ਵਪਾਰੀਆਂ ਨੂੰ ਲੁੱਟਣ ਦਾ ਕੰਮ ਕੀਤਾ ਹੈ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਝਾਂਸੀ ਅਤੇ ਜਲੌਣ ਵਿਖੇ ਰੋਡ ਸ਼ੋਅ ਕੱਡੇ।
ਦੇਸ਼ ਭਰ ‘ਚ ਚੌਥੇ ਪੜਾਅ ਤਹਿਤ ਹੋਣ ਵਾਲੇ ਮਤਦਾਨ ਲਈ ਸਾਰੇ ਪ੍ਰਬੰਧ ਜ਼ੋਰਾਂ ‘ਤੇ ਚੱਲ ਰਹੇ ਹਨ।ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ