ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਹੇਠ ਯੂਰਪ: ਵਿਸ਼ਵ ਸਿਹਤ ਸੰਗਠਨ

ਵਿਸ਼ਵ ਸਿਹਤ ਸੰਗਠਨ ਦੇ ਯੂਰਪ ਸਥਿਤ ਦਫ਼ਤਰ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਸ਼ੱਕ ਕੁਝ ਦੇਸ਼ਾਂ ਨੇ ਇਸ ਮਹਾਂਮਾਰੀ ਨੂੰ ਜ਼ਿਆਦਾ ਵਧਣ ਨਹੀਂ ਦਿੱਤਾ ਪਰ ਇਸ ਦੇ ਬਾਵਜੂਦ ਕੋਰੋਨਾ ਵਾਇਰਸ ਨਾਲ ਯੂਰਪ ਦੇ ਦੇਸ਼ ਹੀ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਗੌਰਤਲਬ ਹੈ ਕਿ ਇਸ ਇਕੱਲੇ ਮਹਾਦੀਪ ਵਿਚ ਹੀ ਸੰਕ੍ਰਮਿਤ ਮਾਮਲਿਆਂ ਦੀ ਗਿਣਤੀ ਵੱਧ ਕੇ ਇਕ ਮਿਲੀਅਨ ਦੇ ਨੇੜੇ ਪਹੁੰਚਣ ਵਾਲੀ ਹੈ।

ਵਿਸ਼ਵ ਸਿਹਤ ਸੰਗਠਨ ਦੇ ਯੂਰਪ ਵਿਚਲੇ ਖੇਤਰੀ ਡਾਇਰੈਕਟਰ ਨੇ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਭਰ ਵਿੱਚ ਦਰਜ ਕੀਤੇ ਗਏ ਮਾਮਲਿਆਂ ਵਿੱਚੋਂ ਅੱਧੇ ਮਾਮਲੇ ਯੂਰਪ ਵਿੱਚ ਹਨ। ਸਪੇਨ, ਇਟਲੀ, ਜਰਮਨੀ, ਫਰਾਂਸ ਅਤੇ ਸਵਿਟਜ਼ਰਲੈਂਡ ਵਿੱਚ ਘਟ ਰਹੇ ਮਾਮਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਕਾਰਾਤਮਕ ਸੰਕੇਤ ਹਨ। ਹਾਲਾਂਕਿ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੁਝ ਦੇਸ਼ਾਂ ਜਿਵੇਂ ਕਿ ਬ੍ਰਿਟੇਨ, ਤੁਰਕੀ, ਯੂਕ੍ਰੇਨ, ਬੇਲਾਰੂਸ ਅਤੇ ਰੂਸ ਵਰਗੇ ਹੋਰ ਦੇਸ਼ਾਂ ਵਿੱਚ ਲਗਾਤਾਰ ਵੱਧ ਰਹੇ ਮਾਮਲਿਆਂ ਨਾਲ ਸਥਿਤੀ ਚਿੰਤਾਜਨਕ ਬਣੀ ਹੋਈ ਹੈ।