ਕੋਵਿਡ-19 ਕਾਰਨ ਭਾਰਤ ਵਿੱਚ ਮੌਤਾਂ ਦਾ ਅੰਕੜਾ ਪੁੱਜਿਆ 519 ਤੇ ਕੁੱਲ ਮਾਮਲੇ ਹੋਏ 16,116: ਸਿਹਤ ਮੰਤਰਾਲਾ

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਐਤਵਾਰ ਨੂੰ ਦੇਸ਼ ਵਿੱਚ ਕੋਵਿਡ-19 ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 519 ਹੋ ਗਈ ਹੈ ਅਤੇ ਮਰੀਜ਼ਾਂ ਦੀ ਗਿਣਤੀ ਵੱਧ ਕੇ 16,116 ਤੱਕ ਪੁੱਜ ਗਈ ਹੈ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰਾਲੇ ਨੇ ਦੱਸਿਆ ਹੈ ਕਿ ਕੋਵਿਡ-19 ਦੇ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 13,295 ਹੈ ਜਦੋਂ ਕਿ 2,301 ਲੋਕਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਕ ਵਿਦੇਸ਼ੀ ਮਰੀਜ਼ ਵਾਪਸ ਆਪਣੇ ਦੇਸ਼ ਪਰਤ ਗਿਆ ਹੈ।

ਇੰਡੀਅਨ ਕੌਂਸਿਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਮੁਤਾਬਿਕ ਦੇਸ਼ ਵਿੱਚ ਹੁਣ ਤੱਕ ਕੁੱਲ 17,615 ਸੰਕ੍ਰਮਿਤ ਮਰੀਜ਼ ਮਿਲੇ ਹਨ ਜਦ ਕਿ 19 ਅਪ੍ਰੈਲ ਤੱਕ ਕੁੱਲ 4,01,586 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।