ਅੱਤਵਾਦੀ ਹਮਲੇ ਵਿਚ ਬੀਐਸਐਫ ਦੇ ਦੋ ਜਵਾਨ ਸ਼ਹੀਦ

ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਗੈਂਡਰਬਲ ਇਲਾਕੇ ਅੰਦਰ ਅੱਤਵਾਦੀਆਂ ਵਲੋਂ ਬੀਐਸਐਫ ਦੇ ਜਵਾਨਾਂ ਤੇ ਗੋਲੀਆਂ ਚਲਾਉਣ ਕਾਰਣ ਦੋ ਜੁਆਨ ਸ਼ਹੀਦ ਹੋ ਗਏ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਅਧਿਕਾਰੀਆਂ ਨੇ ਦੱਸਿਆ ਕਿ ਮੋਟਰ ਸਾਈਕਲ ਸਵਾਰ ਅੱਤਵਾਦੀਆਂ ਨੇ ਸ਼ਹਿਰ ਦੇ ਬਾਹਰੀ ਹਿੱਸੇ ਵਿਚ ਇੱਥੋਂ 17 ਕਿਲੋਮੀਟਰ ਦੂਰ ਪਾਂਡਚ ਖੇਤਰ ਵਿਚ ਪਿਸਤੌਲ ਨਾਲ ਬੀਐਸਐਫ ਦੇ ਜਵਾਨਾਂ ‘ਤੇ ਗੋਲੀਆਂ ਚਲਾਈਆਂ। ਜਿਸ ਕਾਰਣ ਦੋ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ,ਜਿਹਨਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਅਧਿਕਾਰੀਆਂ  ਨੇ ਅੱਗੇ ਦੱਸਿਆ ਕਿ ਸਾਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਅੱਤਵਾਦੀਆਂ ਨੂੰ ਫੜਨ ਵਾਸਤੇ ਭਾਲ ਜਾਰੀ ਹੈ।