ਪੀਐਮ ਮੋਦੀ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਸ੍ਰੀਲੰਕਾ ਦੇ ਹਮਰੁਤਬਾ ਮਹਿੰਦਾ ਰਾਜਪਕਸ਼ ਨੂੰ ਸੰਸਦ ਮੈਂਬਰ ਵਜੋਂ 50 ਸਾਲ ਪੂਰੇ ਕਰਨ ‘ਤੇ ਵਧਾਈ ਦਿੱਤੀ।
ਇਸ ਮੌਕੇ ਦੋਵਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਦੇ ਸਿਹਤ ਅਤੇ ਆਰਥਿਕ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਰਾਜਪਕਸ਼ ਦੇ ਮਸ਼ਹੂਰ ਰਾਜਨੀਤਿਕ ਕੈਰੀਅਰ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਅਤੇ ਸ੍ਰੀਲੰਕਾ ਦੇ ਲੋਕਾਂ ਦੀ ਚੰਗੀ ਸਿਹਤ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਇਕ ਅਧਿਕਾਰਤ ਬਿਆਨ ਅਨੁਸਾਰ ਸ੍ਰੀ ਮੋਦੀ ਨੇ ਲੰਬੇ ਰਾਜਨੀਤਿਕ ਕੈਰੀਅਰ ਵਿਚ ਸ੍ਰੀਲੰਕਾ ਦੇ ਵਿਕਾਸ ਲਈ ਰਾਜਪਕਸ਼ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।