ਯੂ.ਏ.ਈ. ਵਿਚ 779 ਨਵੇਂ ਕੋਵਿਡ-19 ਮਾਮਲੇ ਦਰਜ, ਕੁੱਲ ਗਿਣਤੀ ਵੱਧ ਕੇ ਹੋਈ 31,086 

ਸੰਯੁਕਤ ਅਰਬ ਅਮੀਰਾਤ ਦੇ ਸਿਹਤ ਅਤੇ ਰੋਕਥਾਮ ਮੰਤਰਾਲੇ ਨੇ ਮੰਗਲਵਾਰ ਨੂੰ ਕੋਵਿਡ-19 ਦੇ 779 ਨਵੇਂ ਮਾਮਲਿਆਂ ਦੀ ਘੋਸ਼ਣਾ ਕੀਤੀ, ਜਿਨ੍ਹਾਂ ਦੀ ਕੁੱਲ ਗਿਣਤੀ 31,086 ਹੋ ਗਈ ਹੈ। 325 ਨਵੇਂ ਠੀਕ ਹੋ ਚੁੱਕੇ ਮਾਮਲਿਆਂ ਦਾ ਵੀ ਐਲਾਨ ਕੀਤਾ ਗਿਆ, ਜਿਨ੍ਹਾਂ ਦੀ ਕੁੱਲ ਗਿਣਤੀ 15,982 ਹੋ ਗਈ ਹੈ।
ਸੰਯੁਕਤ ਅਰਬ ਅਮੀਰਾਤ ਦੇ ਸਿਹਤ ਅਧਿਕਾਰੀਆਂ ਨੇ ਵੀ ਬਿਮਾਰੀ ਕਾਰਨ ਪੰਜ ਲੋਕਾਂ ਦੇ ਮਾਰੇ ਜਾਣ ਦਾ ਐਲਾਨ ਕੀਤਾ ਹੈ, ਜਿਸ ਨਾਲ ਮੌਤਾਂ ਦੀ ਕੁੱਲ ਸੰਖਿਆ 253 ਹੋ ਗਈ ਅਤੇ ਖਾੜੀ ਮੁਲਕ ਵਿੱਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 14,851 ਹੈ।