ਪ੍ਰਧਾਨ ਮੰਤਰੀ ਮੋਦੀ ਨੇ ਮੋਜ਼ਾਂਬੀਕ ਨੂੰ ਕੋਵਿਡ-19 ਨਾਲ ਨਜਿੱਠਣ ਲਈ ਭਾਰਤ ਦੇ ਸਮਰਥਨ ਦਾ ਦਿੱਤਾ ਭਰੋਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੋਵਿਡ-19 ਮਹਾਮਾਰੀ ਦੇ ਮੁੱਦੇ ‘ਤੇ ਮੋਜ਼ਾਂਬੀਕ ਦੇ ਰਾਸ਼ਟਰਪਤੀ ਫਿਲਿਪ ਜੈਸਿੰਟੋ ਨਿਊਸੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਡਾਕਟਰੀ ਸਹਾਇਤਾ ਸਮੇਤ ਭਾਰਤ ਦੀ ਲਗਾਤਾਰ ਸਹਾਇਤਾ ਦਾ ਭਰੋਸਾ ਦਿੱਤਾ।

ਸਰਕਾਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਉੱਤਰੀ ਮੋਜ਼ਾਂਬੀਕ ਵਿੱਚ ਅੱਤਵਾਦ ਦੀਆਂ ਘਟਨਾਵਾਂ ‘ਤੇ ਵੀ ਰਾਸ਼ਟਰਪਤੀ ਨਿਊਸੀ ਨਾਲ ਗੰਭੀਰਤਾ ਪੂਰਵਕ ਗੱਲਬਾਤ ਕੀਤੀ ਅਤੇ ਮੋਜ਼ਾਂਬੀਕ ਦੀ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਮਰੱਥਾ ਵਧਾਉਣ ਸਮੇਤ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਕੀਤੀ। ਇਸ ਦੇ ਨਾਲ ਹੀ ਦੋਵਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਤੋਂ ਬਾਅਦ ਦੋਵਾਂ ਦੇਸ਼ਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।