ਵਿਸ਼ਵ ਵਾਤਾਵਰਣ ਦਿਵਸ ਮੌਕੇ ਸਰਕਾਰ ਨੇ ਸ਼ਹਿਰੀ ਜੰਗਲਾਤ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸ਼ੁੱਕਰਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਸ਼ਹਿਰੀ ਜੰਗਲਾਤ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਸ਼੍ਰੀ ਜਾਵੜੇਕਰ ਨੇ ਸ਼ਹਿਰੀ ਜੰਗਲਾਤ ਨੂੰ ਵਧਾਉਣ ਲਈ ‘ਨਗਰ ਵਣ’ ਪਹਿਲਕਦਮੀ ਨੂੰ ਸਰਗਰਮ ਲੋਕਾਂ ਦੀ ਭਾਗੀਦਾਰੀ ਰਾਹੀਂ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਗੌਰਤਲਬ ਹੈ ਕਿ ਸ਼ੁਰੂਆਤੀ ਪੜਾਅ ਦੌਰਾਨ ਇਸ ਪ੍ਰੋਗਰਾਮ ਦੇ ਤਹਿਤ ਦੇਸ਼ ਦੇ 200 ਕਾਰਪੋਰੇਸ਼ਨਾਂ ਅਤੇ ਸ਼ਹਿਰਾਂ ਵਿੱਚ ਜੰਗਲਾਂ ਦਾ ਵਿਕਾਸ ਕੀਤਾ ਜਾਵੇਗਾ।

ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਆਯੋਜਿਤ ਇਕ ਵਰਚੁਅਲ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ਼੍ਰੀ ਜਾਵੜੇਕਰ ਨੇ ਕਿਹਾ ਕਿ ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਦੇਸ਼ ਆਪਣੀ ਬਹੁਮੁੱਲੀ ਸੰਸਕ੍ਰਿਤੀ ਦੇ ਮਾਧਿਅਮ ਰਾਹੀਂ ਜਿਸ ਵਿੱਚ ਪੂਜਾ-ਵਿਧੀਆਂ ਅਤੇ ਕੁਦਰਤ ਨੂੰ ਮਾਂ ਮੰਨਣ ਵਾਲੇ ਪਹਿਲੂ ਸ਼ਾਮਿਲ ਹਨ, ਦੇ ਨਾਲ ਵਿਸ਼ਵ ਦੀ ਲਗਭਗ 8 ਫੀਸਦੀ ਜੈਵ-ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਵਿੱਚ ਕਾਮਯਾਬ ਰਿਹਾ ਹੈ।

ਇਸ ਮੌਕੇ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਧਰਤੀ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ ਭਾਰਤ ਦੂਜੇ ਦੇਸ਼ਾਂ ਨਾਲ ਮਿਲ ਕੇ ਇਸ ਨੂੰ ਯਕੀਨੀ ਬਣਾਵੇਗਾ।