ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹੇ ‘ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਪਾਕਿਸਤਾਨ ਫੌਜ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਹੀ ਹੈ।ਹੁਣ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਅੱਜ ਸਵੇਰੇ ਪਾਕਿ ਫੌਜ ਵੱਲੋਂ ਬਿਨ੍ਹਾ ਕਾਰਨ ਗੋਲੀਬਾਰੀ ਕੀਤੀ ਗਈ।ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ।ਆਖਰੀ ਖ਼ਬਰ ਮਿਲਣ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਸੀ।ਅਜੇ ਤੱਕ ਕਿਸੇ ਵੀ ਜਾਨ ਤੇ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।