ਸੰਯੁਕਤ ਰਾਸ਼ਟਰ ਦੇ ਮੁਖੀ ਵਲੋਂ ਭਾਰਤ ਚੀਨ ਵਿਚਾਲੇ ਐਲ.ਏ.ਸੀ ਵਿਚ ਹੋਈ ਹਿੰਸਾ ਤੇ ਚਿੰਤਾ ਦਾ ਪ੍ਰਗਟਾਵਾ

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਨੇ ਭਾਰਤ ਅਤੇ ਚੀਨ ਵਿਚਾਲੇ ਅਸਲ ਕੰਟਰੋਲ ਰੇਖਾ ਉੱਤੇ ਹਿੰਸਾ ਦੀਆਂ ਖ਼ਬਰਾਂ ‘ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਇਸ ਮੌਕੇ ਤੇ ਦੋਵਾਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਵੀ ਕੀਤੀ।
ਸੰਯੁਕਤ ਜਨਰਲ ਦੇ ਬੁਲਾਰੇ ਨੇ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਆਖਿਆ ਕਿ ਉਹਨਾਂ ਵਲੋਂ ਅਸਲ ਕੰਟਰੋਲ ਰੇਖਾ ਦੇ ਨਾਲ ਨਾਲ ਭਾਰਤੀ ਅਤੇ ਚੀਨੀ ਫੌਜਾਂ ਦਰਮਿਆਨ ਸਾਰੀ ਸਥਿਤੀ ਤੇ ਤਿੱਖੀ ਅਤੇ ਨੇੜਿਉ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ‘ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਸੋਗ ਪ੍ਰਗਟ ਕਰਦਿਆਂ ਬੁਲਾਰੇ ਨੇ ਆਖਿਆ ਕਿ ਅਮਰੀਕਾ ਵੀ ਇਸ ਸਾਰੇ ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਹੱਲ ਕਰਨ ਦੀ ਉਮੀਦ ਕਰ ਰਿਹਾ ਸੀ।