ਪੀਐਮ ਮੋਦੀ ਅੱਜ ਸ਼ਾਮ 4 ਵਜੇ ਕੌਮ ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।ਪੀਐਮਓ ਨੇ ਇਸ ਸਬੰਧੀ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ।ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਵੱਲੋਂ ਅਨਲੌਕ 2 ਦੇ ਦਿਸ਼ਾ ਨਿਰਦੇਸ਼ਾਂ ਨੂੰ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਂਮਾਰੀ ਦੇ ਫੈਲਣ ਤੋਂ ਬਾਅਧ ਪੀਐਮ ਮੋਦੀ ਦਾ ਰਾਸ਼ਟਰ ਦੇ ਨਾਂਅ ਇਹ 6ਵਾਂ ਸੰਬੋਧਨ ਹੈ।ਇਸ ਤੋਂ ਪਹਿਲਾਂ 12 ਮਈ ਨੂੰ ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਸੰਬੋਧਨ ਕੀਤਾ ਸੀ।