ਭਾਰਤ ਅਤੇ ਨੇਪਾਲ ਦਰਮਿਆਨ ਦੋਸਤਾਨਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ: ਨਵੀਂ ਦਿੱਲੀ

ਨਵੀਂ ਦਿੱਲੀ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਨੇਪਾਲ ਵਿਚਾਲੇ ਪੁਰਾਣੇ ਇਤਿਹਾਸਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਨੇ ਦੁਵੱਲੇ ਵਪਾਰ ਨੂੰ ਉਤਸ਼ਾਹਤ ਕਰਨ ਲਈ ਅਤੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਬਹੁਤ ਹੀ ਲਗਨ ਨਾਲ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਭਾਵੇਂ ਕਿ ਭਾਰਤ ‘ਚ ਲੌਕਡਾਊਨ ਲੱਗਿਆ ਹੋਇਆ ਸੀ ਪਰ ਇਸ ਸਥਿਤੀ ‘ਚ ਵੀ ਵਪਾਰ ਅਤੇ ਸਪਲਾਈ ਲਗਾਤਾਰ ਸੁਚਾਰੂ ਢੰਗ ਨਾਲ ਜਾਰੀ ਰਹੀ ਹੈ।