ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ-19 ਦੇ ਹਾਲਾਤ ਦੀ ਕੀਤੀ ਸਮੀਖਿਆ; ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾਣ ਜ਼ੋਰਦਾਰ ਉਪਰਾਲੇ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਿੱਚ ਕੋਵਿਡ-19 ਦੇ ਹਾਲਾਤ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਸਥਿਤੀ ਅਤੇ ਵੱਖ-ਵੱਖ ਰਾਜਾਂ ਦੀ ਤਿਆਰੀ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ ਨੇ ਜਨਤਕ ਥਾਵਾਂ ‘ਤੇ ਨਿੱਜੀ ਸਵੱਛਤਾ ਅਤੇ ਸਮਾਜਿਕ ਅਨੁਸ਼ਾਸਨ ਦੀ ਪਾਲਣਾ ਕਰਨ ‘ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਕੋਵਿਡ-19 ਬਾਰੇ ਜਾਗਰੂਕਤਾ ਦਾ ਵਿਆਪਕ ਪੱਧਰ ‘ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸੰਕ੍ਰਮਣ ਦੇ ਫੈਲਾਅ ਨੂੰ ਰੋਕਣ ਲਈ ਜ਼ੋਰਦਾਰ ਢੰਗ ਨਾਲ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਇਸ ਸੰਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਨੇ ਦਿੱਲੀ ਵਿੱਚ ਮਹਾਮਾਰੀ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਕੇਂਦਰ, ਰਾਜ ਅਤੇ ਸਥਾਨਕ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਸ਼੍ਰੀ ਮੋਦੀ ਨੇ ਨਿਰਦੇਸ਼ ਦਿੱਤੇ ਕਿ ਸਮੁੱਚੇ ਐੱਨ.ਸੀ.ਆਰ. ਖੇਤਰ ਵਿੱਚ ਕੋਵਿਡ-19 ਮਹਾਮਾਰੀ ਦਾ ਸਾਹਮਣਾ ਕਰਨ ਵਾਲੀਆਂ ਹੋਰ ਰਾਜ ਸਰਕਾਰਾਂ ਦੁਆਰਾ ਵੀ ਅਜਿਹੇ ਢੰਗਾਂ ਨੂੰ ਅਪਣਾਇਆ ਜਾਣਾ ਚਾਹੀਦਾ ਹੈ।