ਕੋਵਿਡ-19: ਬੰਗਲਾਦੇਸ਼ ‘ਚ ਸੰਕ੍ਰਮਿਤ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ‘ਚ ਕਮੀ ਦਰਜ

ਬੰਗਲਾਦੇਸ਼ ਦੇ ਸਿਹਤ ਮੰਤਰੀ ਜ਼ਾਹਿਦ ਮਲੇਕ ਨੇ ਦਾਅਵਾ ਕੀਤਾ ਹੈ ਕਿ ਦੇਸ਼ ‘ਚ ਕੋਰੋਨਾ ਦੇ ਮਰੀਜ਼ਾਂ ਅਤੇ ਮਹਾਮਾਰੀ ਨਾਲ ਹੋਣ ਵਾਲੀਆਂ ਮੌਤਾਂ ‘ਚ ਕਮੀ ਦਰਜ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮਨੋਨੀਤ ਕੋਰੋਨਾ ਹਸਪਤਾਲਾਂ ‘ਚ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ 60-70% ਬੈੱਡ ਖਾਲੀ ਪਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਵਧੇਰੇਤਰ ਸੰਕ੍ਰਮਿਤ ਮਰੀਜ਼ ਘਰ ‘ਚ ਹੀ ਆਪਣਾ ਇਲਾਜ ਕਰਵਾ ਰਹੇ ਹਨ ਅਤੇ 4000-5000 ਡਾਕਟਰ ਟੈਲੀਮੈਡੀਸਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਐਤਵਾਰ ਨੂੰ ਢਾਕਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਦੇਸ਼ ‘ਚ ਟੈਸਟਿੰਗ ਕਿੱਟਾਂ ਦੀ ਕਮੀ ਚੱਲ ਰਹੀ ਹੈ।