ਦੇਸ਼ ਦੇ ਵਧੇਰੇਤਰ ਹਿੱਸੇ ‘ਚ ਅਗਲੇ 2-3 ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ

ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ 2-3 ਦਿਨਾਂ ‘ਚ ਦੇਸ਼ ਦੇ ਵਧੇਰੇਤਰ ਹਿੱਸਿਆਂ ‘ਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਉੜੀਸਾ ਅਤੇ ਪੱਛਮੀ ਬੰਗਾਲ ਦੇ ਤੱਟਾਂ ਤੋਂ ਉੱਤਰ-ਪੱਛਮੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਦੀ ਸਥਿਤੀ ਬਣੀ ਹੋਈ ਹੈ।ਮੌਨਸੂਨ ਪਹਿਲਾਂ ਹੀ ਦਸਤਕ ਦੇ ਚੁੱਕਿਆ ਹੈ।
ਆਈਐਮਡੀ ਨੇ ਕਿਹਾ ਹੈ ਕਿ ਉੱਤਰ ਭਾਰਤ ਦੇ ਵੱਡੇ ਹਿੱਸੇ ‘ਚ ਭਾਰੀ ਮੀਂਹ ਪੈ ਸਕਦਾ ਹੈ। ਇਸ ‘ਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਸ਼ਾਮਲ ਹੈ।