ਕੋਵਿਡ-19 ਤੋਂ ਠੀਕ ਹੋਣ ਦੀ ਦਰ ਸੁਧਰ ਕੇ 76 ਫੀਸਦੀ ਤੋਂ ਵੱਧ ਹੋਈ

ਦੇਸ਼ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਰਿਕਵਰੀ ਦਰ ਲਗਾਤਾਰ ਸੁਧਾਰ ਕਰ ਰਹੀ ਹੈ ਅਤੇ ਐਤਵਾਰ ਨੂੰ ਇਹ 76.61 ਫੀਸਦੀ ਹੋ ਗਈ ਹੈ। ਹੁਣ ਤੱਕ ਠੀਕ ਹੋਏ ਮਰੀਜ਼ਾਂ ਦੀ ਕੁੱਲ ਸੰਖਿਆ ਸਰਗਰਮ ਮਾਮਲਿਆਂ ਦੀ ਸੰਖਿਆ ਤੋਂ ਸਾਢੇ ਤਿੰਨ ਗੁਣਾ ਤੋਂ ਵੀ ਵੱਧ ਹੈ।

ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ 65 ਹਜ਼ਾਰ ਮਰੀਜ਼ ਠੀਕ ਹੋਏ ਹਨ ਜਿਸ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਤਾਦਾਦ 27,13,933 ਹੋ ਗਈ ਹੈ।

ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਵਿਡ-19 ਦੇ 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਕੁੱਲ ਅੰਕੜਾ 35,42,734 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਹੀ ਦਿਨ ਵਿਚ 948ਮੌਤਾਂ ਹੋਈਆਂ ਹਨ ਤੇ ਮੌਤਾਂ ਦੀ ਕੁੱਲ ਸੰਖਿਆ ਵੀ 63,498 ਹੋ ਗਈ ਹੈ।