ਹਿੰਦੀ ਦਿਵਸ 2020: ਉਪ ਰਾਸ਼ਟਰਪਤੀ ਨੇ ਸਾਰੀਆਂ ਭਾਸ਼ਾਵਾਂ ਨੂੰ ਬਰਾਬਰ ਸਨਮਾਨ ਦੇਣ ਦੀ ਕੀਤੀ ਮੰਗ

ਉਪ ਰਾਸ਼ਟਰਪਤੀ ਐਮ ਵੈਂਕਿਆ ਨਾਇਡੂ ਨੇ ਬੀਤੇ ਦਿਨ ਹਿੰਦੀ ਦਿਵਸ ਮੌਕੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਨੂੰ ਬਰਾਬਰ ਸਤਿਕਾਰ ਮਿਲਣਾ ਚਾਹੀਦਾ ਹੈ ਅਤੇ ਕਿਸੇ ਵੀ ਭਾਸ਼ਾ ਦਾ ਨਾ ਤਾਂ ਵਿਰੋਧ ਹੋਣਾ ਚਾਹੀਦਾ ਹੈ ਅਤੇ ਨਾ ਹੀ ਕੋਈ ਭਾਸ਼ਾ ਕਿਸੇ ‘ਤੇ ਥੋਪੀ ਜਾਣੀ ਚਾਹੀਦੀ ਹੈ।ਹਿੰਦੀ ਦਿਵਸ 2020 ਸਬੰਧੀ ਇੱਕ ਆਨਲਾਈਨ ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਡੂ ਨੇ ਕਿਹਾ ਕਿ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਅਮੀਰ ਵਿਰਾਸਤ ਨੂੰ ਸਾਂਭ ਕੇ ਰੱਖ ਰਹੀਆਂ ਹਨ।ਇਸ ਲਈ ਸਾਨੂੰ ਆਪਣੀ ਭਾਸ਼ਾ ਅਤੇ ਸਭਿਆਚਾਰ ‘ਤੇ ਮਾਣ ਹੋਣਾ ਚਾਹੀਦਾ ਹੈ।