ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀਆਂ ਦੇ ਠਿਕਾਣੇ ਦਾ ਪਰਦਾਫਾਸ਼

ਭਾਰਤੀ ਫੌਜ ਦੁਆਰਾ ਜਾਰੀ ਕੀਤੇ ਗਏ ਬਿਆਨ ਤੋਂ ਪਤਾ ਲੱਗਾ ਹੈ ਕਿ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੇ ਇੱਕ ਠਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਮੌਕੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਠਿਕਾਣੇ ਬਾਰੇ ਸੂਹ ਮਿਲਣ ਤੋਂ ਬਾਅਦ ਉੱਤਰੀ ਕਸ਼ਮੀਰ ਦੇ ਕੁਪਵਾੜਾ ਦੇ ਕੰਡੀ ਜੰਗਲ ਖੇਤਰ ਵਿੱਚ ਸ਼ੁੱਕਰਵਾਰ ਦੁਪਹਿਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇੱਕ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਫੌਜ ਨੂੰ ਅੱਤਵਾਦੀਆਂ ਦੀ ਇਸ ਛੁਪਣਗਾਹ ਤੋਂ ਇੱਕ ਏ.ਕੇ. 47 ਰਾਈਫਲ, ਇੱਕ ਗ੍ਰੇਨੇਡ ਲਾਂਚਰ ਅਤੇ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ।