ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪੀਐਮ ਨੇ ਦੁਰਗਾ ਪੂਜਾ ਮੌਕੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੁਰਗਾ ਪੂਜਾ ਮੌਕੇ ਦੇਸ਼ਵਾਸੀਆਂ ਨੂੰ ਟਵੀਟ ਕਰਕੇ ਵਧਾਈ ਦਿੱਤੀ।ਉਨ੍ਹਾਂ ਆਪਣੇ ਸੰਦੇਸ਼ ‘ਚ ਕਿਹਾ ਕਿ ਔਰਤਾਂ ਦਾ ਸਨਮਾਨ ਕੀਤਾ ਜਾਣਾ ਹੀ ਇਸ ਤਿਓਹਾਰ ਦਾ ਸੁਨੇਹਾ ਹੈ।
ਉਪ ਰਾਸ਼ਟਰਪਤੀ ਐਮ ਵੈਂਕਿਆ ਨਾਇਡੂ ਨੇ ਵੀ ਇਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਕਿਹਾ ਕਿ ਮਾਂ ਦੁਰਗਾ ਹਰ ਕਿਸੇ ਦੀਆਂ ਮਨੋਕਾਮਨਾਵਾਂ ਪੂਰੀਆਂ ਕਰੇ।ਉਨ੍ਹਾਂ ਨੇ ਸਮਾਜ ‘ਚ ਮੌਜੂਦ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ਸੰਕਲਪ ਲੈਣ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ ਪੇਸ਼ ਕਰਦਿਆਂ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਮਾਂ ਦੁਰਗਾ ਸਾਡੇ ‘ਤੇ ਆਪਸੀ ਅਸੀਸ ਬਣਾਈ ਰੱਖੇ।